-ਕੋਤਵਾਲੀ ਰੋਡ ਅਤੇ ਬੀੜ ਚਹਿਲ ਰੋਡ ਤੇ ਸੜਕਾਂ ਦੀ ਰਿਪੇਅਰ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫ਼ਰੀਦਕੋਟ
-ਕੋਤਵਾਲੀ ਰੋਡ ਅਤੇ ਬੀੜ ਚਹਿਲ ਰੋਡ ਤੇ ਸੜਕਾਂ ਦੀ ਰਿਪੇਅਰ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ
ਫ਼ਰੀਦਕੋਟ 15 ਜਨਵਰੀ,2025
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ਰੀਦਕੋਟ ਫ਼ਿਰੋਜਪੁਰ ਰੋਡ ਨੇੜੇ ਕੋਤਵਾਲੀ ਅਤੇ ਬੀੜ ਚਹਿਲ ਰੋਡ ਦੀਆਂ ਸੜਕਾਂ ਦੀ ਰਿਪੇਅਰ ਸਬੰਧੀ ਟੈਂਡਰ ਪੀ.ਡਬਲਿਊ.ਡੀ ਵਿਭਾਗ ਵੱਲੋਂ ਲਗਾ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਦੇ ਵਿੱਚ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਫ਼ਿਰੋਜਪੁਰ ਰੋਡ ਤੇ ਕੋਤਵਾਲੀ ਨਜਦੀਕ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਚਹਿਲ ਰੋਡ ਤੇ ਸੜਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਐਕਸੀਅਨ ਲੋਕ ਨਿਰਮਾਨ ਵਿਭਾਗ ਸ੍ਰੀ ਨਵੀਨ ਕੁਮਾਰ ਨੇ ਕਿਹਾ ਕਿ ਇਨ੍ਹਾਂ ਸੜਕਾਂ ਲਈ ਟੈਂਡਰ ਲੱਗ ਚੁੱਕੇ ਹਨ ਤੇ ਮਿੱਥੇ ਸਮੇਂ ਵਿੱਚ ਸੜਕਾਂ ਦਾ ਨਿਰਮਾਣ ਸਰਕਾਰੀ ਗੁਣਵੱਤਾ ਤੇ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ ।