*ਖੇੜਾ ਬਲਾਕ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਹੋਵੇਗਾ ਸ਼ੁਰੂ
*ਖੇੜਾ ਬਲਾਕ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਹੋਵੇਗਾ ਸ਼ੁਰੂ
ਫਤਹਿਗੜ੍ਹ ਸਾਹਿਬ, 09 ਮਾਰਚ
ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਦੀ ਯੋਗ ਅਗਵਾਈ ਹੇਠ ਹਲਕਾ ਬਸੀ ਪਠਾਣਾ ਵਿੱਚ ਪੈਂਦੇ ਖੇੜਾ ਬਲਾਕ ਦੀਆਂ ਸੜਕਾਂ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ ਤੇ ਛੇਤੀ ਹੀ ਇਹਨਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਲੋਕ ਨਿਰਮਾਣ ਵਿਭਾਗ ਸਰਹਿੰਦ ਦੇ ਉਪ ਮੰਡਲ ਅਫਸਰ ਹਰਜਿੰਦਰ ਸਿੰਘ ਭੰਗੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਨਾਂ ਸੜਕਾਂ ਦੀ 31 ਮਾਰਚ 2018 ਤੱਕ ਸਪੈਸ਼ਲ ਮੁਰੰਮਤ ਕਰਵਾਈ ਗਈ ਸੀ ਉਹਨਾਂ ਦੀ ਮੁਰੰਮਤ ਸਬੰਧੀ ਸਰਕਾਰ ਨੂੰ ਰਿਪੋਰਟ ਬਣਾ ਕੇ ਭੇਜੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ ਲੋੜੀਂਦੀ ਪ੍ਰਵਾਨਗੀ ਮਿਲਣ ਉਪਰੰਤ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ
ਉਹਨਾਂ ਦੱਸਿਆ ਕਿ ਬਲਾਕ ਦੀਆਂ ਮੁਰੰਮਤ ਹੋਣ ਯੋਗ ਸੜਕਾਂ ਸਬੰਧੀ ਸਰਵੇ ਕਰਵਾਇਆ ਗਿਆ ਹੈ ਉਸ ਅਨੁਸਾਰ ਵਿਭਾਗ ਵੱਲੋਂ ਜੰਗੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਹਿੱਤ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਤੇ ਲੋਕਾਂ ਦੀਆਂ ਸੜਕਾਂ ਨਾਲ ਸੰਬੰਧਿਤ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਐਸਡੀਓ ਹਰਜਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਰੰਮਤ ਹੋਣ ਯੋਗ ਸੜਕਾਂ ਸੰਬੰਧੀ ਰਿਪੋਰਟ ਮੰਗੀ ਗਈ ਸੀ ਅਤੇ ਰਿਪੋਰਟ ਭੇਜ ਕੇ ਅਗਲੇਰੀ ਕਾਰਵਾਈ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।