ਡਿਪਟੀ ਕਮਿਸ਼ਨਰ ਨੇ ਬਾਂਸਲ ਟਰੈਵਲ ਬਸੀ ਪਠਾਣਾ ਦਾ ਲਾਇਸੈਂਸ ਕੀਤਾ ਰੱਦ
ਡਿਪਟੀ ਕਮਿਸ਼ਨਰ ਨੇ ਬਾਂਸਲ ਟਰੈਵਲ ਬਸੀ ਪਠਾਣਾ ਦਾ ਲਾਇਸੈਂਸ ਕੀਤਾ ਰੱਦ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ 11 ਫਰਵਰੀ:-
ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਬਾਂਸਲ ਟਰੈਵਲ ਬਸੀ ਪਠਾਣਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਾਂਸਲ ਟਰੈਵਲ ਬਸੀ ਪਠਾਣਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਲਾਇਸੈਂਸ ਨੰਬਰ 38/ਐਮ.ਸੀ.-1, ਮਿਤੀ 27.05.2019 ਨੂੰ ਜਾਰੀ ਕੀਤਾ ਗਿਆ ਸੀ, ਜੋ ਕਿ ਮਿਤੀ 26.05.2024 ਤੱਕ ਵੈਲਿਡ ਸੀ, ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ (2) ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ।
ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਹੀ ਲਾਇਸੈਂਸ ਕੈਂਸਲ ਕਰਨ ਤੋਂ ਪਹਿਲਾਂ ਸ਼੍ਰੀਮਤੀ ਦੀਪਿਕਾ ਬਾਂਸਲ ਪਤਨੀ ਸ਼੍ਰੀ ਸਚਿਨ ਬਾਂਸਲ, ਵਾਸੀ ਮਕਾਨ ਨੰਬਰ 161, ਮੁਹੱਲਾ ਸਿਟੀ ਬਜ਼ਾਰ, ਵਾਰਡ ਨੰਬਰ 2 ਬਸੀ ਪਠਾਣਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਜਿਸ ਦੇ ਨਾਮ ਤੇ ਮੈਸ. ਬਾਂਸਲ ਟਰੈਵਲ ਬਸੀ ਪਠਾਣਾ ਦਾ ਲਾਇਸੈਂਸ ਜਾਰੀ ਕੀਤਾ ਗਿਆ ਸੀ, ਨੂੰ ਪੱਤਰ ਨੰ: 15070/ਫ.ਕ.1, ਮਿਤੀ 23.9.2024 ਰਾਹੀਂ ਇੱਕ ਹਫਤੇ ਦੇ ਅੰਦਰ-ਅੰਦਰ ਲਾਇਸੈਂਸ ਰੀਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਸ਼੍ਰੀਮਤੀ ਦੀਪਿਕਾ ਬਾਂਸਲ ਪਤਨੀ ਸ਼੍ਰੀ ਸਚਿਨ ਬਾਂਸਲ, ਵਾਸੀ ਮਕਾਨ ਨੰਬਰ 161, ਮੁਹੱਲਾ ਸਿਟੀ ਬਜ਼ਾਰ, ਵਾਰਡ ਨੰਬਰ 2 ਬਸੀ ਪਠਾਣਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋ ਲਗਭਗ ਚਾਰ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਲਾਇਸੈਂਸ ਰੀਨਿਊ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।
ਇਸ ਲਈ ਡਾ. ਸੋਨਾ ਥਿੰਦ, ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ, ਫਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਬਾਂਸਲ ਟਰੈਵਲ, ਬਸੀ ਪਠਾਣਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਨੰਬਰ 38/ਐਮ.ਸੀ.-1, ਮਿਤੀ 27.05.2019 ਰੱਦ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ, ਲਾਇਸੈਂਸੀ ਦੇ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।