ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਨੂੰ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਲਈ ਦ੍ਰਿੜਤਾ ਨਾਲ ਕਰ ਰਹੇ ਕੰਮ-ਰਾਏ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਨੂੰ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਲਈ ਦ੍ਰਿੜਤਾ ਨਾਲ ਕਰ ਰਹੇ ਕੰਮ-ਰਾਏ
*ਵਿਧਾਇਕ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
* ਵਿਧਾਇਕ ਰਾਏ ਨੇ ਪਿੰਡ ਹੁਸੈਨਪੁਰਾ ਵਿਖੇ ਨਵੇਂ ਆਂਗਨਵਾੜੀ ਕੇਂਦਰ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ, 07 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਫੈਸਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਬਲਾਕ ਦੇ ਪਿੰਡ ਹੁਸੈਨਪੁਰਾ ਵਿਖੇ ਨਵੇਂ ਬਣੇ ਆਂਗਨਵਾੜੀ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰ ਸਿੱਖਿਆ ਦਾ ਮੁੱਢ ਹੁੰਦੇ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਜਿਥੇ ਬੱਚਿਆਂ ਦੀ ਸਿਹਤ ਲਈ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾਂਦਾ ਹੈ ਉਥੇ ਹੀ ਗਰਭਵਤੀ ਔਰਤਾਂ ਨੂੰ ਸਿਹਤਮੰਦ ਰੱਖਣ ਲਈ ਵੀ ਮਿਆਰੀ ਖੁਰਾਕ ਦਿੱਤੀ ਜਾਂਦੀ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਿਹਤਮੰਦ ਹੋ ਸਕੇ।

ਵਿਧਾਇਕ ਨੇ ਦੱਸਿਆ ਕਿ ਅਜਿਹੇ ਆਂਗਨਵਾੜੀ ਕੇਂਦਰ ਹਲਕੇ ਦੇ ਹੋਰਨਾ ਪਿੰਡਾਂ ਵਿੱਚ ਵੀ ਬਣਾਏ ਜਾਣਗੇ ਤਾਂ ਜੋ ਪਿੰਡਾਂ ਦੇ ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸਿਹਤਯਾਬ ਬਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਸਿਰਜਿਆ ਜਾ ਸਕੇ।
ਵਿਧਾਇਕ ਰਾਏ ਨੇ ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਮਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੰਜੀਦਗੀ ਨਾਲ ਫੈਸਲੇ ਕਰ ਰਹੀ ਹੈ ਅਤੇ ਹੁਣ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਸੂਬੇ ਅੰਦਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਮਾੜੇ ਕੰਮ ਨੂੰ ਛੱਡ ਦੇਵੋ ਨਹੀਂ ਤਾਂ ਸਰਕਾਰ ਕਿਸੇ ਕਿਸਮ ਦੀ ਕੋਈ ਰਿਆਇਤ ਨਹੀਂ ਕਰੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਬੀ.ਡੀ.ਪੀ.ਓ. ਸਰਹਿੰਦ ਦੀਪਸ਼ਿਖਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ, ਸਰਪੰਚ ਇੰਦਰਦੀਪ ਸਿੰਘ ਰੰਧਾਵਾ, ਹਰਜੀਤ ਸਿੰਘ ਸਿੱਧੂਵਾਲ, ਸਰਪੰਚ ਰਾਜਵਿੰਦਰ ਕੌਰ, ਗੁਰਬਾਜ ਸਿੰਘ, ਪੰਚ ਜਸਵੰਤ ਸਿੰਘ, ਸਿਮਰਜੀਤ ਕੌਰ ਪੰਚ, ਜਗਤਾਰ ਸਿੰਘ ਡਾਇਰੈਕਟਰ, ਦਵਿੰਦਰ ਸਿੰਘ ਗਰੇਵਾਲ, ਬਲਦੇਵ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਜਰਨੈਲ ਸਿੰਘ, ਸਾਧੂ ਸਿੰਘ, ਚਤਰ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਗੁਰਜੀਤ ਸਿੰਘ, ਮੋਹਣ ਸਿੰਘ, ਜੋਗਿੰਦਰ ਸਿੰਘ, ਕਰਮਜੀਤ ਸਿੰਘ ਜੋਗੀ ਤੋਂ ਇਲਾਵਾ ਪਿੰਡ ਦੇ ਮੋਹਤਬਰ ਹਾਜਰ ਸਨ।