*ਮੰਡੀਆਂ ਵਿੱਚ ਆਏ 401839 ਮੀਟਰਿਕ ਟਨ ਝੋਨੇ ਵਿੱਚੋਂ 98 ਫੀਸਦੀ ਦੀ ਕੀਤੀ ਗਈ ਖਰੀਦ-ਡਾ. ਸੋਨਾ ਥਿੰਦ*
*ਮੰਡੀਆਂ ਵਿੱਚ ਆਏ 401839 ਮੀਟਰਿਕ ਟਨ ਝੋਨੇ ਵਿੱਚੋਂ 98 ਫੀਸਦੀ ਦੀ ਕੀਤੀ ਗਈ ਖਰੀਦ-ਡਾ. ਸੋਨਾ ਥਿੰਦ*
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ 272250 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 895.30 ਕਰੋੜ ਰੁਪਏ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਵਾਹੁਣ ਦੀ ਅਪੀਲ
ਫਤਹਿਗੜ੍ਹ ਸਾਹਿਬ, 09 ਨਵੰਬਰ
ਜਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਜੰਗੀ ਪੱਧਰ ਤੇ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 04 ਲੱਖ 01 ਹਜ਼ਾਰ 839 ਮੀਟਰਿਕ ਟਨ ਝੋਨੇ ਵਿੱਚੋਂ 03 ਲੱਖ 95 ਹਜ਼ਾਰ 750 ਮੀਟਰਿਕ ਟਨ (98%) ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 895.30 ਕਰੋੜ ਰੁਪਏ ਜਮਾ ਕਰਵਾਏ ਗਏ ਹਨ ਅਤੇ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ 02 ਲੱਖ 72 ਹਜ਼ਾਰ 250 ਮੀਟਰਿਕ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗਰੇਨ ਵੱਲੋਂ 01 ਲੱਖ 52 ਹਜ਼ਾਰ 040 ਮੀਟਰਿਕ ਟਨ ਮਾਰਕਫੈਡ ਵੱਲੋਂ 99 ਹਜ਼ਾਰ 708 ਮੀਟਰਿਕ ਟਨ, ਪਨਸਪ ਵੱਲੋਂ 94 ਹਜ਼ਾਰ 499 ਮੀਟਰਿਕ ਟਨ ਵੇਅਰ ਹਾਊਸ ਵੱਲੋਂ 44 ਹਜ਼ਾਰ 10 ਮੀਟਰਿਕ ਟਨ ਐਫਸੀਆਈ ਵੱਲੋਂ 4 ਹਜ਼ਾਰ 645 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 848 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਾ. ਸੋਨਾ ਥਿੰਦ ਨੇ ਜ਼ਿਲ੍ੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠਲ ਪਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਆਉਣ ਵਾਲੀ ਕਣਕ ਦੀ ਫਸਲ ਦੀ ਬਿਜਾਈ ਵਿੱਚ ਦੇਰੀ ਨਾ ਕੀਤੀ ਜਾਵੇ ਸਗੋਂ ਮਾਰਕੀਟ ਵਿੱਚ ਉਪਲਬਧ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਮਦਦ ਨਾਲ ਸਮੇਂ ਸਿਰ ਕਣਕ ਦੀ ਬਿਜਾਈ ਕੀਤੀ ਜਾਵੇ।