ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਸਰਹਿੰਦ ਦੇ ਵੱਖ ਵੱਖ ਸਥਾਨਾਂ ਦੀ ਕਰਵਾਈ ਸਫਾਈ
ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਸਰਹਿੰਦ ਦੇ ਵੱਖ ਵੱਖ ਸਥਾਨਾਂ ਦੀ ਕਰਵਾਈ ਸਫਾਈ
ਫ਼ਤਹਿਗੜ੍ਹ ਸਾਹਿਬ 27 ਅਕਤੂਬਰ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਵੱਛਤਾ ਦੀ ਲਹਿਰ ਪੰਦਰਵਾੜੇ ਅਧੀਨ ਨਗਰ ਕੌਂਸਲ ਦੇ ਸੁਪਰਡੈਂਟ ਸੈਨੀਟੇਸ਼ਨ ਸੰਦੀਪ ਸ਼ਰਮਾ ਅਤੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਵੱਲੋਂ ਨਗਰ ਕੌਂਸਲ ਦੀ ਹਦੂਦ ਅੰਦਰ ਪੈਂਦੇ ਸਮੂਹ ਪਾਰਕਾਂ ਦੀ ਸਫਾਈ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੇ ਕਿਹਾ ਕਿ ਸਵੱਛਤਾ ਸਿਹਤਮੰਦ ਸਮਾਜ ਲਈ ਬਹੁਤ ਜਰੂਰੀ ਹੈ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ। ਉਹਨਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਮਨਾਈ ਜਾ ਰਹੇ ਸਵੱਛਤਾ ਦੀ ਲਹਿਰ ਪੰਦਰਵਾੜੇ ਅਧੀਨ ਸ਼ਹਿਰ ਦੇ ਵੱਖ ਵੱਖ ਸਥਾਨਾਂ ਦੀ ਸਾਫ ਸਫਾਈ ਕਰਵਾ ਕੇ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਭੇਜਿਆ ਜਾ ਰਿਹਾ ਹੈ। ਤਾਂ ਜੋ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਮਨਾਏ ਜਾ ਰਹੇ ਇਸ ਪੰਦਰਵਾੜੇ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾ ਸਕੇ।
ਇਸ ਮੌਕੇ ਹੰਸਰਾਜ ਕਲਰਕ,ਗੋਲਡੀ ਸੁਪਰਵਾਈਜ਼ਰ, ਰਜਿੰਦਰ ਕੁਮਾਰ, ਅਮਨ ਕੁਮਾਰ,ਸਨੀ ਕੁਮਾਰ,ਰਾਹੁਲ ਕੁਮਾਰ ਅਤੇ ਮਨੀਸ਼ ਕੁਮਾਰ ਹਾਜ਼ਰ ਸਨ।