ਆਯੂਸ਼ਮਾਨ ਅਰੋਗਿਆ ਕੇਂਦਰ ਰਾਮਪੁਰਾ ਵਿਖੇ ਟੀ ਬੀ ਅਤੇ ਸੰਤੁਲਿਤ ਭੋਜਨ ਸਬੰਧੀ ਕੀਤਾ ਜਾਗਰੂਕ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਆਯੂਸ਼ਮਾਨ ਅਰੋਗਿਆ ਕੇਂਦਰ ਰਾਮਪੁਰਾ ਵਿਖੇ ਟੀ ਬੀ ਅਤੇ ਸੰਤੁਲਿਤ ਭੋਜਨ ਸਬੰਧੀ ਕੀਤਾ ਜਾਗਰੂਕ
ਫਾਜਿਲਕਾ 18 ਫਰਵਰੀ
ਡਾ ਲਹਿੰਬਰ ਰਾਮ ਸਿਵਲ ਸਰਜਨ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਡਾ ਪੰਕਜ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਡੱਬਵਾਲਾ ਕਲਾਂ ਦੀ ਦੇਖਰੇਖ ਵਿੱਚ ਆਸ਼ੂਸ਼ਮਾਨ ਅਰੋਗਿਆ ਕੇਂਦਰ ਰਾਮਪੁਰਾ ਵਿਖੇ ਟੀ.ਬੀ. ਅਤੇ ਸੰਤੁਲਿਤ ਭੋਜਨ ਸਬੰਧੀ ਜਾਗਰੂਕ ਕੀਤਾ। ਇਸ ਸਮੇਂ ਅਮਰਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ,ਜਸਕਰਨ ਸਿੰਘ ਕਮਿਊਨਿਟੀ ਹੈਲਥ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਸਿਵਲ ਹਸਪਤਾਲਾਂ ਤੋਂ ਆਪਣੇ ਟੈਸਟ ਜਰੂਰ ਕਰਵਾਉਣ। ਜੇਕਰ ਟੀ.ਬੀ. ਪਾਜ਼ੇਟਿਵ ਆ ਜਾਂਦੀ ਹੈ ਤਾਂ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਸਦਾ ਮੁਫ਼ਤ ਇਲਾਜ ਕਰਵਾਉਣ।
ਉਹਨਾਂ ਕਿਹਾ ਕਿ ਟੀ.ਬੀ. ਦੇ ਮਰੀਜਾਂ ਲਈ ਜ਼ਿਆਦਾ ਪ੍ਰੋਟੀਨ ਵਾਲੀਆਂ ਖਾਣ ਪੀਣ ਦੀ ਚੀਜਾਂ ਦੀ ਜ਼ਿਆਦਾ ਜਰੂਰਤ ਹੁੰਦੀ ਹੈ, ਜੋ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਕਾਰਪੋਰੋਟ ਘਰਾਣਿਆਂ ਵੱਲੋਂ ਟੀ.ਬੀ. ਦੇ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਹਨ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਨੂੰ ਵੀ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਮੌਸਮੀ ਸਬਜ਼ੀਆਂ ਅਤੇ ਫ਼ਲ ਖਾਣੇ ਚਾਹੀਦੇ ਹਨ। ਹਰੇ ਪੱਤੇਦਾਰ ਸਬਜ਼ੀਆਂ, ਦੁੱਧ, ਦਹੀਂ ਅਤੇ ਵਧੇਰੇ ਮਾਤਰਾ ਵਿੱਚ ਪਾਣੀ ਦਾ ਇਸਤੇਮਾਲ ਕੀਤਾ ਜਾਵੇ।