ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਸੰਦ-ਮਸ਼ੀਨਾਂ ਦੀਆਂ ਸੂਚੀਆਂ ਜਨਤਕ ਥਾਵਾਂ 'ਤੇ ਕੀਤੀਆਂ ਜਾ ਰਹੀਆਂ ਹਨ ਚਸਪਾ : ਮੁੱਖ ਖੇਤੀਬਾੜੀ ਅਫ਼ਸਰ
ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਸੰਦ-ਮਸ਼ੀਨਾਂ ਦੀਆਂ ਸੂਚੀਆਂ ਜਨਤਕ ਥਾਵਾਂ 'ਤੇ ਕੀਤੀਆਂ ਜਾ ਰਹੀਆਂ ਹਨ ਚਸਪਾ : ਮੁੱਖ ਖੇਤੀਬਾੜੀ ਅਫ਼ਸਰ
ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ
ਫ਼ਿਰੋਜ਼ਪੁਰ, 3 ਅਪ੍ਰੈਲ :
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਗੁਰਪ੍ਰੀਤ ਸਿੰਘ ਸਿੱਧੂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਉਪਲਬਧ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਰੇਕ ਆਦਿ ਦੀਆਂ ਲਿਸਟਾਂ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ (ਗੁਰਦੁਆਰੇ, ਪੰਚਾਇਤ ਘਰ, ਸਹਿਕਾਰੀ ਸਭਾਵਾਂ ਆਦਿ) ਵਿੱਚ ਚਸਪਾ ਕੀਤੀਆ ਜਾ ਰਹੀਆਂ ਹਨ।
ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਕਿਸਾਨ ਵੀਰਾਂ ਨੂੰ ਕਿਸਾਨ ਸਮੂਹਾਂ, ਗਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਮਸ਼ੀਨਾਂ ਕਿਸਾਨਾਂ ਦੀ ਮੰਗ ਅਨੁਸਾਰ ਉਪਲਬਧ ਕਰਾਈਆਂ ਜਾਂਦੀਆ ਹਨ। ਉਨ੍ਹਾਂ ਕਿਹਾ ਕਿ ਨਾੜ/ਪਰਾਲੀ ਜਮੀਨ ਵਿੱਚ ਵਾਹੁਣ ਨਾਲ ਜੈਵਿਕ ਮਾਦੇ ਦੇ ਵਾਧਾ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੋੜਵੰਦ ਕਿਸਾਨ ਖੇਤੀਬਾੜੀ ਵਿਭਾਗ ਤੋਂ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਸਬੰਧੀ ਸਲਾਹ ਲੈਣੀ ਚਾਹੁੰਦਾ ਹੋਵੇ ਤਾਂ ਆਪਣੇ ਬਲਾਕ ਦੇ ਖੇਤਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਵਾਢੀ ਤੋਂ ਬਾਅਦ ਵੀ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਨਾੜ ਅਤੇ ਹੋਰ ਰਹਿੰਦ ਖੂਹੰਦ ਨੂੰ ਖੇਤੀਬਾੜੀ ਵਿਭਾਗ ਪਾਸੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋਵੇ ਅਤੇ ਜ਼ਮੀਨ ਦੀ ਸਿਹਤ ਵੀ ਬਰਕਰਾਰ ਰਹਿ ਸਕੇ।