ਵਿਧਾਇਕ ਰਣਬੀਰ ਭੁੱਲਰ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਮੰਦਿਰ ਮੱਥਾ ਟੇਕ ਕੇ ਸਰਬਤ ਦੇ ਭਲੇ ਲਈ ਕੀਤੀ ਅਰਦਾਸ
ਦਫਤਰ ਲੋਕ ਸੰਪਰਕ ਅਫਸਰ ਫਿਰੋਜ਼ਪੁਰ
ਵਿਧਾਇਕ ਰਣਬੀਰ ਭੁੱਲਰ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਮੰਦਿਰ ਮੱਥਾ ਟੇਕ ਕੇ ਸਰਬਤ ਦੇ ਭਲੇ ਲਈ ਕੀਤੀ ਅਰਦਾਸ
ਫਿਰੋਜ਼ਪੁਰ 28 ਅਕਤੂਬਰ () ਭਗਵਾਨ ਵਾਲਮੀਕਿ ਜੈਯੰਤੀ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਨੇ ਪੁਲਿਸ ਲਾਈਨ ਵਿਖੇ ਬਣੇ ਮੰਦਰ ਪਹੁੰਚ ਕੇ ਸਰਬਤ ਦੇ ਭਲੇ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ|
ਇਸ ਦੌਰਾਨ ਵਿਧਾਇਕ ਭੁੱਲਰ ਨੇ ਭਗਵਾਨ ਵਾਲਮੀਕੀ ਜੈਯੰਤੀ ਦੀ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਨਾ ਚਾਹੀਦਾ ਹੈ ਅਤੇ ਨਾਲ ਹੀ ਆਪਣੀ ਪੀੜੀ ਨੂੰ ਚੰਗੀ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਵਰਗੀਆਂ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕੀਤੀ ਹੈ, ਸੋ ਸਾਰੇ ਇਸ ਮੌਕੇ ਦਾ ਲਾਹਾ ਲੈਂਦੇ ਹੋਏ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਜਰੂਰ ਦਿਓ|
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਬੇਹਿਤਰੀ ਲਈ ਯਤਨਸ਼ੀਲ ਹੈ ਅਤੇ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ।ਇਸ ਮੌਕੇ ਉਨ੍ਹਾਂ ਨਾਲ ਅਰਸ਼ਦੀਪ ਸਿੰਘ ਭੁੱਲਰ,ਗੁਰਭੇਜ ਸਿੰਘ ਵੀ ਮੌਜੂਦ ਸਨ|