ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਜ਼ਰੂਰੀ ਹੁਸ਼ਿਆਰਪੁਰ, 13 ਜਨਵਰੀ
ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਜ਼ਰੂਰੀ
ਹੁਸ਼ਿਆਰਪੁਰ, 13 ਜਨਵਰੀ: ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ, 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ, ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ 18 ਕਿਸ਼ਤਾਂ ਸਫਲਤਾਪੂਰਵਕ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਈਆਂ ਜਾ ਚੁੱਕੀਆਂ ਹਨ। ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲਾਭਪਾਤਰੀ ਕਿਸਾਨਾਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਂਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲਗਭਗ 23,478 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਪੈਂਡਿੰਗ ਹੈ। ਯੋਜਨਾ ਦਾ ਲਾਭ ਜਾਰੀ ਰੱਖਣ ਲਈ ਸਾਰੇ ਕਿਸਾਨ ਜਲਦ ਤੋਂ ਜਲਦ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ’ਤੇ ਜਾ ਕੇ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ।