‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਭੁਲੱਥ ਦੇ ਪਿੰਡ ਰਾਜਪੁਰ ’ਚ ਲੱਗਾ ਵਿਸ਼ੇਸ਼ ਕੈਂਪ
‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਭੁਲੱਥ ਦੇ ਪਿੰਡ ਰਾਜਪੁਰ ’ਚ ਲੱਗਾ ਵਿਸ਼ੇਸ਼ ਕੈਂਪ
ਏ.ਡੀ.ਸੀ. ਤੇ ਐਸ.ਡੀ.ਐਮ ਵਲੋਂ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਐਸ.ਡੀ.ਐਮ ਨੇ ਲੋਕਾਂ ਨੂੰ ਸੌਂਪੇ ਜ਼ਰੂਰੀ ਦਸਤਾਵੇਜ਼
ਅਧਿਕਾਰੀਆਂ ਵਲੋਂ ਲੋਕ ਸਮੱਸਿਆਵਾਂ ਦੇ ਫੌਰੀ ਹੱਲ ਦੇ ਨਿਰਦੇਸ਼
ਭੁਲੱਥ, 30 ਅਗਸਤ: ਪੰਜਾਬ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਬ-ਡਵੀਜ਼ਨ ਭੁਲੱਥ ’ਚ ਪੈਂਦੇ ਪਿੰਡ ਰਾਜਪੁਰ ਦੇ ਗੁਰਦੁਆਰਾ ਸੁਖ ਸਾਗਰ ਬੇਰੀਆ ਵਾਲਾ ਦੇ ਹਾਲ ਵਿਖੇ ਕੈਂਪ ਲਾਇਆ ਗਿਆ ਜਿਸ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਨਯਨ ਅਤੇ ਐਸ.ਡੀ.ਐਮ. ਭੁਲੱਥ ਨਵਨੀਤ ਕੌਰ ਬੱਲ ਵਲੋਂ ਹੋਰਨਾਂ ਅਧਿਕਾਰੀਆਂ ਸਮੇਤ ਲੋਕਾਂ ਦੇ ਮਸਲਿਆਂ ਦੀ ਸੁਣਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦਾ ਜਾਇਜ਼ਾ ਵੀ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਨਯਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਪੱਧਰ ਦੇ ਕਲਸਟਰ ਬਣਾ ਕੇ ਹਫਤੇ ਦੇ ਦੋ ਦਿਨ ਵਿਸ਼ੇਸ਼ ਕੈਂਪ ਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਸਟਾਲ ਲਾ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕਪੱਖੀ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਐਸ.ਡੀ.ਐਮ. ਭੁਲੱਥ ਨਵਨੀਤ ਕੌਰ ਬੱਲ ਵਲੋਂ ਕੈਂਪ ’ਚ ਆਏ ਲੋਕਾਂ ਨੂੰ ਮੌਕੇ ’ਤੇ ਜ਼ਰੂਰੀ ਦਸਤਾਵੇਜ ਵੀ ਸੌਂਪੇ ਗਏ। ਉਨ੍ਹਾਂ ਕਿਹਾ ਕਿ ਕੈਂਪਾਂ ਵਿਚ ਸਬੰਧਿਤ ਇਲਾਕਿਆਂ ਦੇ ਲੋਕ ਆਪਣੇ ਮਸਲੇ ਲੈ ਕੇ ਕੈਂਪ ਵਿਚ ਮੌਜੂਦ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਇਨ੍ਹਾਂ ਮਸਲਿਆਂ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪੇਂਡੂ ਵਿਕਾਸ ਤੇ ਪੰਚਾਇਤਾਂ, ਜਲ ਸਪਲਾਈ, ਪਾਵਰਕਾਮ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕਿਰਤ, ਭਲਾਈ, ਖੁਰਾਕ ਤੇ ਸਿਵਲ ਸਪਲਾਈਜ਼, ਪੰਜਾਬ ਪੁਲਿਸ, ਰੈਵਿਨਿਊ, ਖੇਤੀਬਾੜੀ ਆਦਿ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸਟਾਲ ਲਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਨਯਨ ਅਤੇ ਐਸ.ਡੀ.ਐਮ. ਭੁਲੱਥ ਨਵਨੀਤ ਕੌਰ ਬੱਲ ਕੈਂਪ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।
2- ਐਸ.ਡੀ.ਐਮ. ਭੁਲੱਥ ਨਵਨੀਤ ਕੌਰ ਬੱਲ ਲੋਕਾਂ ਨੂੰ ਮੌਕੇ ’ਤੇ ਜ਼ਰੂਰੀ ਦਸਤਾਵੇਜ਼ ਸੌਂਪਦੇ ਹੋਏ।