ਵਿਧਾਇਕ ਛੀਨਾ ਵਲੋ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਿਧਾਇਕ ਛੀਨਾ ਵਲੋ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
-ਜੈਨ ਦੇ ਠੇਕੇ ਤੋਂ ਜੈਡ ਮੋੜ (ਟੇਢੀ ਰੋਡ) ਤੱਕ ਆਰ.ਸੀ.ਸੀ. ਰੋਡ ਦਾ ਕੀਤਾ ਜਾਵੇਗਾ ਪੁਨਰ ਨਿਰਮਾਣ
ਲੁਧਿਆਣਾ, 16 ਜਨਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋ ਜੈਨ ਦੇ ਠੇਕੇ ਤੋਂ ਜ਼ੈੱਡ ਮੋੜ (ਟੇਢੀ ਰੋਡ) ਤੱਕ ਆਰ.ਸੀ.ਸੀ. ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ ਦੀ ਪਿਛਲੀ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 20 ਸਾਲਾਂ ਤੋਂ ਇਹ ਸੜਕ ਨਹੀਂ ਬਣੀ ਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਆਬਾਦੀ ਜ਼ਿਆਦਾ ਹੋਣ ਕਾਰਨ ਸੜਕ 'ਤੇ ਹਮੇਸ਼ਾ ਜਾਮ ਲੱਗ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਸੜਕ ਦਾ ਸਿਰਫ਼ ਪੈਚ ਵਰਕ ਹੀ ਹੋ ਰਿਹਾ ਹੈ ਤੇ ਸੜਕ ’ਤੇ ਪਏ ਟੋਇਆਂ ਕਾਰਨ ਪੈਦਲ ਚੱਲਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ। ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਡਾ: ਮਾਨ, ਮਨੀਸ਼ ਕੁਮਾਰ ਟਿੰਕੂ ਅਤੇ ਮਹਿਤਾਬ ਸਿੰਘ ਬੰਟੀ ਵੀ ਹਾਜ਼ਰ ਸਨ।