10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ- ਵਿਧਾਇਕ ਮਾਲੇਰਕੋਟਲਾ


10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ- ਵਿਧਾਇਕ ਮਾਲੇਰਕੋਟਲਾ
- ਵਿਧਾਇਕ ਮਾਲੇਰਕੋਟਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਰੱਖਿਆ ਨੀਂਹ ਪੱਥਰ
ਮਾਲੇਰਕੋਟਲਾ 09 ਜਨਵਰੀ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਨਾਲ ਹਲਕੇ ਦੇ ਵਿਕਾਸ ਕਾਰਜ ਉਲੀਕੇ ਜਾਣਗੇ । ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹਲਕੇ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਛੇਤੀ ਹੀ ਸਿੱਖਿਆ ਖੇਤਰ ਵਿੱਚ ਪੰਜਾਬ ਦੇਸ਼ ਹੀ ਨਹੀਂ ਸਗੋਂ ਵਿਸ਼ਵ ਦਾ ਮੋਹਰੀ ਸੂਬਾ ਬਣੇਗਾ।
ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਸਿੱਖਿਅਤ ਸਮਾਜ ਹੀ ਰਾਜ ਨੂੰ ਤਰੱਕੀ ਦੇ ਰਾਹਾਂ ਤੇ ਲਿਜਾ ਕੇ ਸ਼ਹੀਦਾਂ ਦੇ ਸੁਪਨਿਆ ਦੇ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਣ ਨਾਲ ਸਾਫ਼ ਸੁਥਰੇ ਮਾਹੋਲ ਵਿੱਚ ਬੱਚਿਆ ਨੂੰ ਪੜ੍ਹਾਈ ਕਰਨ ਦਾ ਚੰਗਾ ਵਾਤਾਵਰਨ ਮਿਲੇਗਾ ਅਤੇ ਉਹ ਨਵੀਂ ਸੋਚ ਲੈ ਕੇ ਅੱਗੇ ਵਧਣਗੇ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਸ਼ਹਿਰ ਅਤੇ ਹਲਕੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਵਿਕਸਤ ਬਣਾਇਆ ਜਾਵੇਗਾ। ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖਲੀਲ, ਅਸ਼ਰਫ ਅਬਦੁੱਲਾ, ਅਬਦੁੱਲ ਲਤੀਫ ਪੱਪੂ, ਮੌਲਵੀ ਵਹਾਬੂਦੀਨ, ਐਮ.ਸੀ. ਮੁਹੰਮਦ ਨਜ਼ੀਰ, ਅਬਦੁੱਲ ਸ਼ਕੂਰ, ਮੁਹੰਮਦ ਇਮਤਿਆਜ਼, ਸਾਜਨ ਅਨਸਾਰੀ, ਮੁਹੰਮਦ ਸ਼ਾਹਰੁਖ, ਚੌਧਰੀ ਨਸੀਮ ਉਰ ਰਹਿਮਾਨ, ਮੁਹੰਮਦ ਅਲੀ, ਇਮਰਾਨ , ਅਨਵਾਰ ਆਦਿ ਹਾਜ਼ਰ ਸਨ।