ਪਿੰਡ ਦੱਲੂਵਾਲੇ ਨੂੰ ਜਿੰਮ ਵਾਲੀਆਂ ਮਸ਼ੀਨਾਂ ਲਈ 4 ਲੱਖ ਰੁਪਏ ਦੀ ਗਰਾਂਟ ਦਿੱਤੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਯੁੱਧ ਨਸ਼ਿਆਂ ਵਿਰੁੱਧ -
ਪਿੰਡ ਦੱਲੂਵਾਲੇ ਨੂੰ ਜਿੰਮ ਵਾਲੀਆਂ ਮਸ਼ੀਨਾਂ ਲਈ 4 ਲੱਖ ਰੁਪਏ ਦੀ ਗਰਾਂਟ ਦਿੱਤੀ
- ਨੌਜਵਾਨਾਂ ਨੂੰ ਉੱਚ ਦਰਜੇ ਦਾ ਮਾਹੌਲ ਦੇਣਾ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਮੰਤਵ - ਚੇਅਰਮੈਨ ਹਰਮਨਦੀਪ ਸਿੰਘ ਬਰਾੜ
ਮੋਗਾ, 17 ਅਪ੍ਰੈਲ (000) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸੋਚ ਤਹਿਤ
ਹਲਕਾ ਬਾਘਾਪੁਰਾਣਾ ਦੇ ਪਿੰਡ ਦੱਲੂਵਾਲੇ ਨੂੰ ਜਿੰਮ ਵਾਲੀਆਂ ਮਸ਼ੀਨਾਂ ਲਈ 4 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਇਹ ਗ੍ਰਾਂਟ ਜਿਲ੍ਹਾ ਯੋਜਨਾ ਬੋਰਡ ਦੇ ਫੰਡਾਂ ਵਿੱਚੋਂ ਦਿੱਤੀ।
ਗਰਾਂਟ ਦੇਣ ਸਮੇਂ ਸ੍ਰ ਹਰਮਨਦੀਪ ਸਿੰਘ ਬਰਾੜ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਉੱਚ ਦਰਜੇ ਦਾ ਮਾਹੌਲ ਦੇਣਾ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਨੂੰ ਸਫ਼ਲ ਕਰਨ ਲਈ ਨੌਜਵਾਨ ਵਰਗ ਨੂੰ ਨਸ਼ਿਆਂ ਨਾਲੋਂ ਨਿਖੇੜ ਕੇ ਖੇਡਾਂ ਨਾਲ ਜੋੜਨ ਦੀ ਲੋੜ੍ਹ ਹੈ। ਇਸ ਪ੍ਰੋਗਰਾਮ ਨੂੰ ਸਫਲ ਕਰਨ ਲਈ ਜ਼ਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਖੇਡ ਕਲੱਬਾਂ ਨੂੰ ਇਸੇ ਤਰ੍ਹਾਂ ਖੇਡਾਂ, ਜਿੰਮ ਅਤੇ ਸਰੀਰਕ ਕਸਰਤਾਂ ਲਈ ਜ਼ਰੂਰੀ ਸਮਾਨ ਦਿੱਤਾ ਜਾਂਦਾ ਰਹੇਗਾ। ਉਹਨਾਂ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸਿਹਤਮੰਦ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ।
ਇਸ ਸਮੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਿੰਪੀ ਮਿੱਤਲ ਅਤੇ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਚੇਅਰਮੈਨ ਅਮਨ ਪੰਡੋਰੀ, ਸਰਪੰਚ ਜਸਪ੍ਰੀਤ ਸਿੰਘ (ਜੱਸੂ), ਗੁਣਦੀਪ ਸਿੰਘ ਬਰਾੜ, ਜਗਸੀਰ ਸਿੰਘ ਬਰਾੜ ਖੁਸ਼ਦੀਪ ਸਿੰਘ ਬਰਾੜ, ਇਕਬਾਲ ਸਿੰਘ ਧਨੋਆ ਅਤੇ ਹੋਰ ਵੀ ਹਾਜ਼ਰ ਸਨ।
--- ਸਬੰਧਤ ਤਸਵੀਰ ਵੀ ਨਾਲ ਲਗਾ ਦਿੱਤੀ ਗਈ ਹੈ ---