ਜਿਲ੍ਹਾ ਪਠਾਨਕੋਟ ਖੇਤੀ ਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਮਹੀਨਾ ਭਰ ਕਾਰਗੁਜਾਰੀ ਦਾ ਕੀਤਾ ਰੀਵਿਓ ---ਕਿਸਾਨਾਂ ਨੂੰ ਕੀਤੀ ਅਪੀਲ, ਖੇਤੀ ਬਾੜੀ ਜਾਂ ਕਿਸੇ ਹੋਰ ਸਹਾਇਕ ਕਿੱਤਿਆਂ ਨੂੰ ਕਰਨ ਵਿੱਚ ਆਉਂਦੀ ਹੈ ਸਮੱਸਿਆ ਤਾ ਖੇਤੀ ਬਾੜੀ ਵਿਭਾਗ ਨਾਲ ਕੀਤਾ ਜਾਵੈ ਸੰਪਰਕ
ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਡਾ. ਪਿ੍ਰਤਪਾਲ ਸਿੰਘ ਖੇਤੀ ਬਾੜੀ ਵਿਕਾਸ ਅਫਸਰ, ਡਾ. ਅਰਜੂਨ ਸਿੰਘ ਖੇਤੀ ਵਿਕਾਸ ਅਫਸਰ, ਪਿ੍ਰਯਾ ਕੁਮਾਰੀ, ਗੁਰਵਿੰਦਰ ਸਿੰਘ ਰੰਧਾਵਾ ਡਿਪਟੀ ਡਾਇਰੈਟਰ ਮੱਛੀ ਪਾਲਣ ਪਠਾਨਕੋਟ, ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਪਠਾਨਕੋਟ, ਰੁਵਿੰਦਰ ਕੋਰ ਡੇਅਰੀ ਇੰਸਪੈਕਟਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਮੀਟਿੰਗ ਦੋਰਾਨ ਡਾ. ਪਿ੍ਰਤਪਾਲ ਸਿੰਘ ਖੇਤੀ ਬਾੜੀ ਵਿਕਾਸ ਅਫਸਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਬਾੜੀ ਵਿਭਾਗ ਪਠਾਨਕੋਟ ਵੱਲੋਂ ਜੁਲਾਈ ਮਹੀਨੇ ਦੋਰਾਨ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਨਵੀਨਤਮ ਜਾਣਕਾਰੀ ਦੇਣ ਦੇ ਉਦੇਸ ਨਾਲ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਕੂਲ 1002 ਕਿਸਾਨਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਪਿੰਡ ਪੱਧਰ ਤੇ 32 ਜਾਗਰੁਕਤਾ ਕੈਂਪ ਲਗਾਏ ਗਏ ਹਨ। ਜਿਸ ਵਿੱਚ 597 ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਨ੍ਹਾਂ ਕੈਂਪਾਂ ਦੋਰਾਨ ਸਾਉਣੀ ਦੀਆਂ ਫਸਲਾਂ ਜਿਵੈਂ ਕਿ ਮੱਕੀ ਦੀ ਫਸਲ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਸਾਲ 2024-25 ਦੋਰਾਨ ਵਿਭਾਗ ਵੱਲੋਂ 2500 ਸੈਂਪਲ ਲੈਣ ਲਈ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਿਸ ਵਿੱਚੋਂ ਜੁਲਾਈ ਮਹੀਨੇ ਦੋਰਾਨ 986 ਮਿੱਟੀ ਦੇ ਸੈਂਪਲ ਲਏ ਗਏ ਹਨ।
ਮੀਟਿੰਗ ਦੋਰਾਨ ਰੀਵਿਓ ਕਰਨ ਮਗਰੋਂ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਜੀ ਨੇ ਕਿਹਾ ਕਿ ਜਿਲ੍ਹੇ ਅੰਦਰ ਮਿੱਟੀ ਦੇ ਸੈਂਪਲ ਲਏ ਜਾਣ ਦੀ ਗਤੀਵਿਧੀ ਤੇਜ ਕੀਤੀ ਜਾਵੈ ਅਤੇ ਜਿਆਦਾ ਤੋਂ ਜਿਆਦਾ ਮਿੱਟੀ ਦੇ ਸੈਂਪਲ ਲਏ ਜਾਣ ਤਾਂ ਜੋ ਫਸਲਾਂ ਨੂੰ ਪੂਰਾ ਪੋਸਣ ਦਿੱਤਾ ਜਾ ਸਕੇ । ਇਸ ਦੇ ਨਾਲ ਜਿੱਥੇ ਉਤਪਾਦਨ ਵਧੇਗਾ ਉੱਥੇ ਹੀ ਕਿਸਾਨਾਂ ਨੂੰ ਵੀ ਆਰਥਿਕ ਤੋਰ ਤੇ ਇਸ ਦਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੋਰਾਨ 13 ਖਾਦਾਂ ਦੇ ਸੈਂਪਲ, 11 ਕੀਟਨਾਸਕ ਦਵਾਈਆਂ ਦੇ ਸੈਂਪਲ ਅਤੇ 53 ਬੀਜ ਐਕਟ ਅਧੀਨ ਸੈਂਪਲ ਭਰੇ ਗਏ ਹਨ। ਉਨ੍ਹਾਂ ਕਿ੍ਰਸੀ ਵਿਗਿਆਨ ਕੇਂਦਰ ਪਠਾਨਕੋਟ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਅਪਣੇ ਪੱਧਰ ਤੇ ਜਿਆਦਾ ਤੋਂ ਜਿਆਦਾ ਕੈਂਪ ਲਗਾਏ ਜਾਣ ਅਤੇ ਫਸਲਾਂ ਦੀ ਪੈਦਾਵਾਰ ਸਬੰਧੀ ਜਿਆਦਾ ਤੋਂ ਜਿਆਦਾ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਜਿਲ੍ਹੇ ਅੰਦਰ ਮੱਕੀ ਦੀ ਪੈਦਾਵਾਰ ਹੋਰ ਵਧਾਉਂਣ ਦੇ ਉਪਰਾਲੇ ਕੀਤੇ ਜਾਣ ਅਤੇ ਮੱਕੀ ਦੀ ਵਿਕਰੀ ਨੂੰ ਲੈ ਕੇ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੈ ਤਾਂ ਜੋ ਆਉਂਣ ਵਾਲੇ ਸਮੇਂ ਦੋਰਾਨ ਜਿਲ੍ਹੇ ਅੰਦਰ ਮੱਕੀ ਦੀ ਵਿਕਰੀ ਲਈ ਵਿਸੇਸ ਤੋਰ ਤੇ ਮੰਡੀਕਰਨ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਵਜੋਂ ਡੇਅਰੀ ਫਾਰਮਿੰਗ ਕਰਨ ਦੇ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਹੁਣ ਤੱਕ ਡੇਅਰੀ ਸਿਖਲਾਈ ਕੋਰਸ ਅਧੀਨ 26 ਕਿਸਾਨਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਜਲਦੀ ਹੀ ਆਉਂਣ ਵਾਲੇ ਦਿਨ੍ਹਾਂ ਅੰਦਰ ਇੱਕ ਹੋਰ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਬਾਗਾ ਹੇਠ ਰਕਬਾ ਵਧਾਉਂਣ ਦੇ ਉਦੇਸ ਨਾਲ ਉਨ੍ਹਾਂ ਬਾਗਬਾਨੀ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਜਿਆਦਾ ਤੋਂ ਜਿਆਦਾ ਬਾਗ ਲਗਾਉਂਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਲਈ ਲੀਚੀ ਇੱਕ ਵਰਦਾਨ ਹੈ ਅਤੇ ਵਧੇਰੇ ਮੁਨਾਫਾ ਕਮਾਉਂਣ ਅਤੇ ਫਸਲੀ ਚੱਕਰ ਤੋਂ ਬਾਹਰ ਨਿਕਲਣ ਦੇ ਲਈ ਕਿਸਾਨਾਂ ਨੂੰ ਜਿਆਦਾ ਤੋਂ ਜਿਆਦਾ ਬਾਗ ਲਗਾਉਂਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਕਿੱਤਿਆਂ ਨੂੰ ਵੀ ਅਪਣਾਇਆ ਜਾ ਰਿਹਾ ਹੈ ਅਤੇ ਅਪਣੀ ਅਮਦਨ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਇਹ ਉਪਰਾਲਾ ਹੈ ਕਿ ਖੇਤੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੋਰ ਸਹਾਇਕ ਧੰਦਿਆਂ ਅੰਦਰ ਕਿਸਾਨਾਂ ਦੀ ਰੂਚੀ ਵਧਾਉਂਣ ਦੇ ਲਈ ਉਨ੍ਹਾਂ ਨੂੰ ਜਾਗਰੁਕ ਕਰਨ ਦੇ ਲਈ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਖੇਤੀ ਕਰਨ ਜਾਂ ਖੇਤੀ ਨਾਲ ਸਬੰਧਤ ਕਿਸੇ ਹੋਰ ਸਹਾਇਕ ਕਿੱਤਿਆਂ ਨੂੰ ਕਰਨ ਵਿੱਚ ਸਮੱਸਿਆ ਆਉਂਦੀ ਹੈ ਤਾਂ ਖੇਤੀ ਬਾੜੀ ਵਿਭਾਗ ਜਾਂ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਅਤੇ ਕੀਟਨਾਸਕ ਦਵਾਈਆਂ ਖੇਤੀ ਬਾੜੀ ਮਾਹਿਰਾਂ ਦੀ ਸਲਾਹ ਨਾਲ ਹੀ ਵਰਤੋ ਅਤੇ ਫਸਲਾਂ ਉਪਰ ਵਾਧੂ ਕੀਟਨਾਸਕ ਦਵਾਈਆਂ ਦਾ ਛਿੜਕਾਅ ਨਾ ਕੀਤਾ ਜਾਵੈ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਾਲ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲੱਗੀ ਸੀ ਉਨ੍ਹਾਂ ਦੀ ਪੜਤਾਲ ਕਰਕੇ ਉਨ੍ਹਾਂ ਲਈ ਵਿਸੇਸ ਤੋਰ ਤੇ ਜਾਗਰੁਕਤਾ ਕੈਂਪ ਲਗਾਇਆ ਜਾਵੈ।