ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਦੋ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈਆਂ
------ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਦੋ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈਆਂ
------ਕੈਬਨਿਟ ਮੰਤਰੀ ਨੇ ਦੋਨਾਂ ਪਿੰਡਾਂ ਦੀਆਂ ਪੰਚਾਇਤਾਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ
ਕਿਹਾ, ਪਾਰਟੀ 'ਚ ਦਿਆਂਗੇ ਪੂਰਾ ਮਾਣ-ਸਤਿਕਾਰ
ਪਠਾਨਕੋਟ, 16 ਫ਼ਰਵਰੀ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਵਿਧਾਨ ਸਭਾ ਹਲਕਾ ਭੋਆ ਦੀਆਂ ਦੋ ਪੰਚਾਇਤਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈਆਂ।
ਬਲਾਕ ਬਾਮਿਆਲ ਦੇ ਪਿੰਡ ਭਾਖੜੀ ਅਤੇ ਸਮਰਾਲਾ ਦੀਆਂ ਪੰਚਾਇਤਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੀਆਂ ਦੋ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਲੜ ਫੜਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਿਨਾਂ ਕਿਸੇ ਬਦਲਾਖੋਰੀ ਦੀ ਭਾਵਨਾ ਤੋਂ ਪਿੰਡਾਂ ਦਾ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਹੀ 48 ਪੰਚਾਇਤਾਂ ਨੂੰ ਕਰੀਬ 2.5 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਹਨ।
ਇਸੇ ਦੌਰਾਨ ਦੋਹਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਇਸੇ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਸੀ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਕੈਬਨਿਟ ਮੰਤਰੀ ਨੇ ਤੁਰੰਤ ਹੱਲ ਕਰਵਾ ਦਿੱਤਾ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ।