ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਵੰਡੇ। ----ਸਾਨੂੰ ਮਾਨਵਤਾ ਦੀ ਸੇਵਾਂ ਲਈ ਹਰ ਘੜੀ ਤਿਆਰ ਰਹਿਣਾ ਚਾਹੀਦਾ ਹੈ-ਸ੍ਰੀ ਲਾਲ ਚੰਦ ਕਟਾਰੂਚੱਕ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਠਾਨਕੋਟ
ਪਠਾਨਕੋਟ: 25 ਅਗਸਤ 2024 ( ) ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅਪਣੇ ਨਿਵਾਸ ਸਥਾਨ ਤੇ ਤਿੰਨ ਲੋੜਵੰਦ ਲੋਕਾਂ ਨੂੰ ਟਰਾਈ ਸਾਈਕਲਾਂ ਦੀ ਵੰਡ ਕੀਤੀੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਉਹ ਅਪਣੇ ਹਲਕੇ ਦੇ ਪਿੰਡਾਂ ਤੱਕ ਪਹੁੰਚ ਕਰ ਰਹੇ ਹਨ ਪਿਛਲੇ ਦਿਨ੍ਹਾਂ ਦੋਰਾਨ ਉਨ੍ਹਾਂ ਨੂੰ ਪਿੰਡ ਸਾਨਪੁਰ ਵਿਖੇ ਜਾਣ ਦਾ ਮੋਕਾ ਮਿਲਿਆ। ਇਸ ਦੋਰਾਨ ਪਿੰਡ ਦੇ ਦਿਵਿਆਂਗ ਬਜੂਰਗ ਲੋਕਾਂ ਵੱਲੋਂ ਉਨ੍ਹਾਂ ਨਾਲ ਰਾਫਤਾ ਕਾਇਮ ਕੀਤਾ ਅਤੇ ਦੱਸਿਆਂ ਕਿ ਉਨ੍ਹਾਂ ਨੂੰ ਟਰਾਈ ਸਾਈਕਿਲ ਦੀ ਲੋੜ ਹੈ ਅੱਜ ਉਨ੍ਹਾਂ ਤਿੰਨ ਬਜੁਰਗਾਂ ਨੂੰ ਟਰਾਈ ਸਾਈਕਿਲ ਦੀ ਵੰਡ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੀ ਸੇਵਾ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਅਪਣੇ ਆਪ ਨੂੰ ਭੁਲਣਾ ਨਹੀਂ ਚਾਹੀਦਾ। ਉਨ੍ਹਾ ਕਿਹਾ ਕਿ ਉਨ੍ਹਾਂ ਵੱਲੋਂ ਹੁਣ ਤੱਕ ਲੋੜਵੰਦ 11 ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਟਰਾਈ ਸਾਈਕਿਲ ਵੰਡੇ ਗਏ ਹਨ ਤਾਂ ਜੋ ਲੋੜਵੰਦਾਂ ਦਾ ਜੀਵਨ ਸੁਖਾਲਾ ਹੋ ਸਕੇ। ਉਨ੍ਹਾਂ ਇੱਕ ਵਾਰ ਫਿਰ ਆਪਣੇ ਨਿਵਾਸ ਸਥਾਨ ’ਤੇ ਤਿੰਨ ਲੋੜਵੰਦਾਂ ਨੂੰ ਟਰਾਈਸਾਈਕਲ ਭੇਂਟ ਕੀਤੇ ਅਤੇ ਹਰੇਕ ਗਰੀਬ ਵਿਅਕਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਕਿਹਾ ਕਿ ਸਾਨੂੰ ਮਾਨਵਤਾ ਦੇ ਆਧਾਰ ’ਤੇ ਹਰ ਉਸ ਵਿਅਕਤੀ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਖਰੀ ਮੁਕਾਮ ’ਤੇ ਖੜ੍ਹੇ ਹਰ ਉਸ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਯਤਨਸ਼ੀਲ ਹੈ ਜੋ ਅਸਲ ਵਿੱਚ ਇਸ ਦਾ ਹੱਕਦਾਰ ਹੈ।
ਫ਼ੋਟੋ - ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਦੇਣ ਤੋਂ ਬਾਅਦ ਮੁਬਾਰਕਬਾਦ ਦਿੰਦੇ ਹੋਏ।