ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ
ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ
-ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 17 ਜਨਵਰੀ ਨੂੰ
ਪਟਿਆਲਾ, 14 ਜਨਵਰੀ:
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਲਬੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰ ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ 20 ਜਨਵਰੀ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੀ ਜਨਰਲ ਵਰਗ ਲਈ ਫ਼ੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਲਈ 4 ਹਜ਼ਾਰ ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 17 ਜਨਵਰੀ ਨੂੰ ਸਵੇਰੇ 10 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ) ਅਤੇ ਸੰਗਰੂਰ ਵਿਖੇ ਕੀਤੀ ਜਾਣੀ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ , ਕੁਆਟਰ ਨੰ. 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100/- ਪ੍ਰਾਸਪੈਕਟਸ ਪ੍ਰਾਪਤ ਕਰਕੇ ਕਾਊਂਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰ. 81461-00543 ਸੰਪਰਕ ਕਰ ਸਕਦੇ ਹਨ।