ਪਿਛਲੀਆਂ ਸਰਕਾਰਾਂ ਵਲੋਂ ਅਣਗੌਲੇ ਸਿੱਖਿਆ ਤੇ ਸਿਹਤ ਖੇਤਰਾਂ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਕ੍ਰਾਂਤੀ ਲਿਆਂਦੀ- ਚੇਤਨ ਸਿੰਘ ਜੌੜਾਮਾਜਰਾ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਪਿਛਲੀਆਂ ਸਰਕਾਰਾਂ ਵਲੋਂ ਅਣਗੌਲੇ ਸਿੱਖਿਆ ਤੇ ਸਿਹਤ ਖੇਤਰਾਂ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਕ੍ਰਾਂਤੀ ਲਿਆਂਦੀ- ਚੇਤਨ ਸਿੰਘ ਜੌੜਾਮਾਜਰਾ
-ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 73.14 ਲੱਖ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਪਿੰਡ ਧਰਮਕੋਟ, ਮੂੰਡਖੇੜਾ, ਕਲਿਆਣ, ਉੱਚਾ ਗਾਉਂ ਤੇ ਅਸਾਹਿਬਪੁਰਾ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਸਮਾਣਾ, 15 ਅਪ੍ਰੈਲ:
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡਾਂ ਧਰਮਕੋਟ, ਮੂੰਡਖੇੜਾ, ਕਲਿਆਣ, ਉੱਚਾ ਗਾਉਂ ਤੇ ਅਸਾਹਿਬਪੁਰਾ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 73.14 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਲਈ ਸਮਰਪਿਤ ਕੀਤਾ।
ਇਸ ਮੌਕੇ ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸਿੱਖਿਆ ਅਤੇ ਸਿਹਤ ਵੱਲ ਧਿਆਨ ਨਹੀਂ ਦਿੱਤਾ ਜਿਸ ਕਰਕੇ ਇਹ ਖੇਤਰ ਅਣਗੌਲੇ ਪਏ ਹੋਏ ਹਨ ਪਰ ਪੰਜਾਬ ਸਰਕਾਰ ਨੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਤੇ ਸਿਹਤ ਕ੍ਰਾਂਤੀ ਲਿਆਂਦੀ ਹੈ।
ਇਸ ਦੌਰਾਨ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੂੰਡਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਅਸਾਹਬਪੁਰਾ, ਪ੍ਰਾਇਮਰੀ ਸਕੂਲ ਧਰਮਕੋਟ, ਸਰਕਾਰੀ ਪ੍ਰਾਇਮਰੀ ਸਕੂਲ ਪੂਰਬੀਆ ਕਲੋਨੀ ਕਲਿਆਣ ਵਿਖੇ ਵਿਦਿਆਰਥੀਆਂ ਨੂੰ ਸਨਮਾਨਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਰਹੇ ਹਨ ਅਤੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ।
ਜੌੜਾਮਾਜਰਾ ਨੇ ਕਿਹਾ ਕਿ ਇਹ ਸੋਚ ਆਮ ਆਦਮੀ ਪਾਰਟੀ ਦੀ ਹੈ, ਜਿਸ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਸਰਕਾਰੀ ਹਸਪਤਾਲਾਂ ‘ਚ ਇਲਾਜ਼ ਕਰਵਾਉਣ ਲਈ ਲੋਕਾਂ ਦੀ ਮਜਬੂਰੀ ਨਹੀ ਬਲਕਿ ਉਨ੍ਹਾਂ ਦੀ ਮਰਜ਼ੀ ਬਣਾ ਦਿੱਤਾ ਜਾਵੇਗਾ, ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸਨੂੰ ਸੱਚ ਸਾਬਤ ਕੀਤਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਤੇ ਪਿੰਡਾਂ ਦੇ ਸਰਪੰਚਾਂ ਸਮੇਤ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।
****
ਫੋਟੋ ਕੈਪਸ਼ਨ-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਦੇ ਪਿੰਡਾਂ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ।