ਵਿਧਾਇਕ ਦੇਵ ਮਾਨ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ‘ਚ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਵਿਧਾਇਕ ਦੇਵ ਮਾਨ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ‘ਚ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
-ਕਿਹਾ, ਨਾਭਾ ਪੰਜਾਬ ਦਾ ਇਕਲੌਤਾ ਹਲਕਾ ਜਿੱਥੇ ਦੋ ਸਕੂਲ ਆਫ ਐਮੀਨੈਂਸ ਬਣੇ
ਨਾਭਾ, 15 ਅਪ੍ਰੈਲ:
ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਚਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਸਾਧਨ ਹੈ ਜੋ ਗਰੀਬੀ ਤੋੜ ਸਕਦੀ ਹੈ ਅਤੇ ਇਸ ਲਈ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਕੱਲਾ ਨਾਭਾ ਹਲਕਾ ਹੀ ਅਜਿਹਾ ਹਲਕਾ ਹੈ ਜਿੱਥੇ ਭਾਦਸੋਂ ਅਤੇ ਨਾਭਾ ਵਿਖੇ ਦੋ ਸਕੂਲ ਆਫ ਐਮੀਨੈਂਸ ਬਣੇ ਹਨ।
ਦੇਵ ਮਾਨ ਨੇ ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ ਵਿਖੇ 14 ਲੱਖ ਰੁਪਏ ਨਾਲ ਸਾਇੰਸ ਲੈਬ ਤੇ 3 ਲੱਖ ਰੁਪਏ ਨਾਲ ਮੁਕੰਮਲ ਕਰਵਾਈ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਚ ਵੀ 1.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਜਦੋਕਿ ਸਰਕਾਰੀ ਪ੍ਰਾਇਮਰੀ ਸਕੂਲ, ਮਨਸੂਰਪੁਰ ਵਿਖੇ 6.25 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਨਸੂਰਪੁਰ ਵਿਖੇ
10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ ਤੇ 9 ਲੱਖ ਦੀ ਲਾਗਤ ਨਾਲ ਬਣੇ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਛੀਟਾਂਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਤੇ ਸਿਹਤ ਸਮੇਤ ਹੋਰ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਗਈਆਂ ਹਨ।ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਤਹਿਤ ਨਵੀਆਂ ਸਾਇੰਸ ਲੈਬਾਂ ਅਤੇ ਨਵੇਂ ਕਮਰੇ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਨਾਭਾ ਦੇ ਵੱਖ ਵੱਖ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲਾਂ ਨੂੰ ਅੱਗੇ ਲਿਜਾਇਆ ਜਾ ਰਿਹਾ ਹੈ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਵਿਧਾਇਕ ਦੇਵ ਮਾਨ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸੰਜੀਵ ਕੁਮਾਰ ਡੀ ਈ ਓ ਸੈਕੰਡਰੀ , ਸਨੇਹ ਲਤਾ ਸਕੂਲ ਪ੍ਰਿੰਸੀਪਲ, ਰਾਮ ਕ੍ਰਿਸ਼ਨ ਕੋਆਰਡੀਨੇਟਰ, ਭੁਪਿੰਦਰ ਸਿੰਘ ਸਰਪੰਚ, ਵਰਿੰਦਰ ਸਿੰਘ, ਹਰਜੀਤ ਸਿੰਘ ਗਿੱਲ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਰਾਜਵਿੰਦਰ ਸਿੰਘ ਰਾਜੂ, ਤੇਜਿੰਦਰ ਸਿੰਘ ਖਹਿਰਾ, ਕਪਿਲ ਮਾਨ , ਨਵਜੋਤ ਸਿੰਘ ਪੂਨੀਆ, ਅਮਨਦੀਪ ਸਿੰਘ ਬਿੱਲਾ ਪ੍ਰਧਾਨ ਸਰਪੰਚ ਯੂਨੀਅਨ, ਚਮਕੌਰ ਸਿੰਘ ਚੋਂਕੀ ਇੰਚਾਰਜ, ਮਨਜੋਤ ਸਿੰਘ ਲੱਧਾਹੇੜੀ, ਜਸਵੀਰ ਸਿੰਘ ਵਜੀਦਪੁਰ, ਭੁਪਿੰਦਰ ਸਿੰਘ ਕੱਲਰ ਮਾਜਰੀ, ਮੇਜਰ ਸਿੰਘ ਤੁੰਗਾਂ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਪਿੰਡ ਵਾਸੀ ਮੌਜੂਦ ਸਨ।