ਕੁਸ਼ਲ ਡੇਅਰੀ ਮੈਨੇਜਰ ਬਣਨ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 28 ਅਪ੍ਰੈਲ ਤੋਂ
ਰੂਪਨਗਰ, 15 ਅਪ੍ਰੈਲ: ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 28 ਅਪ੍ਰੈਲ 2025 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਵੰਤ ਸਿੰਘ ਰੂਪਨਗਰ ਨੇ ਦੱਸਿਆ ਕਿ ਇਸ ਕੋਰਸ ਦੀ ਕੋਸਲਿੰਗ ਮਿਤੀ 23 ਅਪ੍ਰੈਲ 2025 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਸ਼ਰਤਾਂ ਉਮਰ 18-55 ਸਾਲ, ਘੱਟੋ-ਘੱਟ 5 ਦੁਧਾਰੂ ਪਸ਼ੂ, ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈਕੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ, ਰੂਪਨਗਰ, ਸ਼੍ਰੀ ਫਤਹਿਗੜ੍ਹ ਸਾਹਿਬ, ਐਸ.ਬੀ.ਐਸ ਨਗਰ ਦੇ ਚਾਹਵਾਨ ਡੇਅਰੀ ਫਾਰਮਰ ਇਸ ਕੋਸਲਿੰਗ ਵਿੱਚ ਭਾਗ ਲੈ ਸਕਦੇ ਹਨ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 0160-2920471, 9915706592 ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।