ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਬਤੌਰ ਮੁੱਖ ਖੇਤੀਬਾੜੀ ਅਫਸਰ ਵਜੋਂ ਸੰਭਾਲਿਆ ਅਹੁਦਾ
ਰੂਪਨਗਰ, 18 ਨਵੰਬਰ: ਹਾੜ੍ਹੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਵੱਲੋ ਕਣਕ ਦੀ ਫਸਲ ਲਈ ਡੀ.ਏ.ਪੀ. ਖਾਦ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਉਪਲੱਭਧਤਾ ਲੱਗਭਗ 74 ਪ੍ਰਤੀਸ਼ਤ ਹੋ ਗਈ ਹੈ ਅਤੇ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਅੱਜ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਕੀਤਾ।
ਜ਼ਿਕਰਯੋਗ ਹੈ ਕਿ ਡਾ. ਰਾਕੇਸ਼ ਕੁਮਾਰ ਸ਼ਰਮਾ 3 ਸਾਲ ਪਹਿਲਾਂ ਵੀ ਜ਼ਿਲ੍ਹੇ ਵਿੱਚ ਬਤੌਰ ਬਲਾਕ ਖੇਤੀਬਾੜੀ ਅਫਸਰ ਰੋਪੜ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ 14 ਨਵੰਬਰ 2024 ਨੂੰ ਜਾਰੀ ਹੁਕਮਾਂ ਤਹਿਤ ਇਨ੍ਹਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨਿਯੁਕਤ ਕੀਤਾ ਗਿਆ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੁੰ ਖੇਤੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਉਚੇਚੇ ਕਦਮ ਚੁੱਕੇ ਜਾਣ ਦਾ ਭਰੋਸਾ ਦਿਵਾਇਆ ਗਿਆ।
ਇਸ ਮੌਕੇ ਤੇ ਸਮੂਹ ਸਟਾਫ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਝੋਨੇ ਦੀ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਅਤੇ ਗੰਨੇ ਫਸਲ ਅਧੀਨ ਲਿਆਉਣ ਲਈ ਕਿਸਾਨਾਂ ਨੁੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਤੇ ਵਿਭਾਗ ਦੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਈਡ੍ਰੋਲੋਜੀ) ਡਾ. ਅਰੁਣ ਕੁਮਾਰ, ਸਾਬਕਾ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਦਵਿੰਦਰ ਸਿੰਘ, ਸਹਾਇਕ ਕੇਨ ਕਮਿਸ਼ਨਰ ਡਾ. ਸੁਖਜਿੰਦਰ ਸਿੰਘ ਬਾਜਵਾ, ਸਹਾਇਕ ਤੇਲ ਬੀਜ ਪਸਾਰ ਅਫਸਰ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਡੇਰਾਬੱਸੀ ਡਾ. ਸੰਦੀਪ ਬਹਿਲ, ਸਹਾਇਕ ਮੱਕੀ ਵਿਕਾਸ ਅਫਸਰ ਡਾ. ਸੁਰਿੰਦਰਪਾਲ ਸਿੰਘ ਜੋਸ਼ਨ, ਐਗਰੋਨੋਮਿਸਟ ਡਾ. ਗਿਰੀਸ਼ ਕੁਮਰ, ਹਾਈਡ੍ਰੋਲੋਜਿਸਟ ਸ਼੍ਰੀ ਅਸ਼ੋਕ ਕੁਮਾਰ, ਖੇਤੀਬਾੜੀ ਅਫਸਰ ਮੁਕੇਰੀਆਂ ਡਾ. ਵਿਨੇ ਕੁਮਾਰ, ਪੰਜਾਬ ਖੇਤੀਬਾੜੀ ਦੇ ਸਾਇੰਸਦਾਨ ਪ੍ਰੋਫੈਸਰ ਬਲਜੀਤ ਸਿੰਘ, ਖੇਤੀਬਾੜੀ ਅਫਸਰ (ਸ.ਮ) ਰੂਪਨਗਰ ਡਾ. ਪੰਕਜ ਸਿੰਘ, ਬਲਾਕ ਖੇਤੀਬਾੜੀ ਅਫਸਰ, ਸ਼੍ਰੀ ਚਮਕੌਰ ਸਾਹਿਬ ਡਾ. ਗੁਰਕ੍ਰਿਪਾਲ ਸਿੰਘ, ਖੇਤੀਬਾੜੀ ਅਫਸਰ ਸ਼੍ਰੀ ਅਨੰਦਪੁਰ ਸਾਹਿਬ ਡਾ. ਅਮਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ(ਇੰਨ) ਡਾ. ਦਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਰੂਪਨਗਰ ਸ਼੍ਰੀ ਬਲਵਿੰਦਰ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਡਾ. ਰਾਕੇਸ਼ ਕੁਮਾਰ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ ਗਿਆ।