ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਸਰਗਰਮ
ਰੂਪਨਗਰ, 03 ਜਨਵਰੀ: ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਅਤੇ ਡਿਪਟੀ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ।
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪਿਛਲੇ 2 ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆ ਵਿੱਚ 07 ਮੁਕੱਦਮੇ ਦਰਜ ਰਜਿਸਟਰ ਕਰਕੇ 11 ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ 1 ਕਿਲੋ 650 ਗ੍ਰਾਮ ਅਫੀਮ, 110 ਕੈਪਸੂਲ, 37 ਨਸ਼ੀਲੇ ਟੀਕੇ, 11250 ਐਮ.ਐਲ. ਦੇਸੀ ਸ਼ਰਾਬ, 01 ਦੇਸੀ ਪਿਸਤੌਲ 315 ਬੋਰ ਸਮੇਤ 01 ਜਿੰਦਾ ਰੌਦ ਅਤੇ ਦੜੇ ਸੱਟੇ ਦੀ 900/- ਰੁਪਏ ਦੀ ਬ੍ਰਾਮਦਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ ਐਕਟ, ਆਬਕਾਰੀ ਐਕਟ, ਅਸਲਾ ਐਕਟ ਅਤੇ ਜੂਆ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਹਨ।
ਐੱਸਐੱਸਪੀ ਰੂਪਨਗਰ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਰਾਜੀਵ ਚੋਪੜਾ ਵਾਸੀ ਸਾਹਮਣੇ ਹੋਲੀ ਫੈਮਿਲੀ ਸਕੂਲ ਹੁਸੈਨਪੁਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 13 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਕਮਲਜੀਤ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਨਾਨਕਪੁਰਾ ਅਤੇ ਅਮਨਦੀਪ ਸਿੰਘ ਵਾਸੀ ਪਿੰਡ ਬੇਲਾ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 110 ਨਸ਼ੀਲੇ ਕੈਪਸੂਲ ਬ੍ਰਾਮਦ ਕੀਤੇ ਗਏ। ਇਸ ਤਰ੍ਹਾਂ ਥਾਣਾ ਸਿਟੀ ਮੋਰਿੰਡਾ ਵੱਲੋਂ ਕੁਲਦੀਪ ਰਾਮ ਵਾਸੀ ਬਾਜੀਗਰ ਬਸਤੀ ਉੱਚਾ ਪਿੰਡ (ਸੰਘੋਲ) ਥਾਣਾ ਖਮਾਣੋ ਜ਼ਿਲ੍ਹਾ ਸ੍ਰੀ ਫਤਹਿਗੜ ਸਾਹਿਬ ਨੂੰ ਗ੍ਰਿਫਤਾਰ ਕਰਕੇ 24 ਨਸ਼ੀਲੇ ਟੀਕੇ ਅਤੇ ਹਰਮਿੰਦਰ ਸਿੰਘ ਵਾਸੀ ਸ੍ਰੀ ਚਮਕੌਰ ਸਾਹਿਬ ਅਤੇ ਜਗਬੀਰ ਸਿੰਘ ਵਾਸੀ ਪਿੰਡ ਭੰਡੋਦਰਾ ਜ਼ਿਲ੍ਹਾ ਗੂਨਾ (ਐਮ.ਪੀ.) ਨੂੰ ਗ੍ਰਿਫਤਾਰ ਕਰਕੇ 1 ਕਿਲੋ 250 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ, ਥਾਣਾ ਨੂਰਪੁਰਬੇਦੀ ਵੱਲੋਂ ਅਮਨਦੀਪ ਕੁਮਾਰ ਉਰਫ ਅਮਨ ਵਾਸੀ ਪਿੰਡ ਬ੍ਰਹਮਪੁਰ ਅੱਪਰ ਥਾਣਾ ਨੰਗਲ ਅਤੇ ਚਰਨਜੀਤ ਕੁਮਾਰ ਵਾਸੀ ਪਿੰਡ ਮਾਣਕੂ ਮਾਜਰਾ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 400 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਜਿਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਨੰਗਲ ਵਲੋਂ ਹਰਪ੍ਰੀਤ ਸਿੰਘ ਉਰਫ ਜੱਗੂ ਵਾਸੀ ਕੁਲਗਰਾਂ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ 11250 ਐਮ.ਐਲ. ਸ਼ਰਾਬ ਦੇਸੀ ਬ੍ਰਾਮਦ ਕੀਤੀ ਗਈ ਹੈ। ਉਸ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਦੋਸ਼ੀ ਪਰਮਜੀਤ ਸਿੰਘ ਵਾਸੀ ਸ੍ਰੀ ਚਮਕੋਰ ਸਾਹਿਬ ਪਾਸੋਂ ਜੂਆ ਦੀ 900/- ਰੁਪਏ ਦੀ ਬ੍ਰਾਮਦਗੀ ਹੋਣ ਤੇ ਜੂਆ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਥਾਣਾ ਸਿਟੀ ਰੂਪਨਗਰ ਵੱਲੋਂ ਸਾਹਿਲ ਸ਼ਰਮਾ ਵਾਸੀ ਉੱਚਾ ਖੇੜਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਦੇਸੀ ਪਿਸਤੌਲ 315 ਬੋਰ ਸਮੇਤ 01 ਜਿੰਦਾ ਕਾਰਤੂਸ 315 ਬੋਰ ਬਰਾਮਦ ਕੀਤਾ ਗਿਆ ਹੈ। ਇਸ ਖਿਲਾਫ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਰੂਪਨਗਰ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਨਸ਼ੇ ਵਰਗੀ ਅਲਾਮਤ ਨੂੰ ਖਤਮ ਕਰਨ ਲਈ ਅਤੇ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ। ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।