ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ
ਰੂਪਨਗਰ, 16 ਜਨਵਰੀ: ਗਣਤੰਤਰ ਦਿਵਸ ਸਮਾਰੋਹ ਮਨਾਉਣ ਲਈ ਤਿਆਰੀਆ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੀ ਚੋਣ ਕਰਨ ਸਬੰਧੀ ਤੇ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ 17, 20, 23 ਤੇ 24 ਜਨਵਰੀ ਨੂੰ ਰਿਹਸਲਾਂ ਕਰਵਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ (ਵ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਮਨਾਇਆ ਜਾਵੇਗਾ। ਮਿਸ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ, ਮਾਰਚ ਪਾਸਟ ਅਤੇ ਪੀ.ਟੀ.ਸ਼ੋਅ ਹੋਵੇਗਾ। ਮੁੱਖ ਮਹਿਮਾਨ ਪਹਿਲਾ ਪਰੇਡ ਤੋ ਸਲਾਮੀ ਲੈਣਗੇ, ਉਸ ਤੋਂ ਬਾਅਦ ਸੱਭਿਆਚਾਰਕ ਗਤੀਵਿਧੀਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪੁਲੀਸ ਵਿਭਾਗ, ਸਿਹਤ ਵਿਭਾਗ, ਵਣ ਵਿਭਾਗ, ਖੇਤੀਬਾੜੀ ਵਿਭਾਗ, ਮਗਨਰੇਗਾ, ਜਨਰਲ ਮੈਨੇਜਰ, ਉਦਯੋਗ ਕੇਂਦਰ, ਮਾਰਕਫੈੱਡ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਸਰਕਾਰੀ ਆਈ.ਟੀ.ਆਈ. ਰੂਪਨਗਰ ਅਤੇ ਰੈੱਡ ਕਰਾਸ ਸੁਸਾਇਟੀ ਰੂਪਨਗਰ ਝਾਕੀਆਂ ਦਿਖਾਈਆਂ ਜਾਣਗੀਆਂ।
ਸੱਭਿਆਚਾਰਕ ਪ੍ਰੋਗਰਾਮ ਲਈ ਟੀਮਾਂ ਦੀ ਚੋਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾਵੇ ਕਿ ਸਾਰੀਆਂ ਸੱਭਿਆਚਾਰਕ ਪੇਸ਼ਕਾਰੀਆਂ ਸਮਾਜ ਦੇ ਪ੍ਰਚਾਰ, ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਰੰਗੀਆਂ ਹੋਣ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਡੀਐਸਪੀ ਹੈਡਕੁਆਰਟਰ ਸ਼੍ਰੀ ਮੋਹਿਤ ਸਿੰਗਲਾ, ਜ਼ਿਲ੍ਹਾ ਪ੍ਰੋਗਾਰਮ ਅਫ਼ਸਰ ਸ਼੍ਰੀ ਗਣੇਸ਼ ਸਿੰਘ, ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਾਨ ਮੋਹਿੰਦਰ ਸਿੰਘ, ਖ਼ੇਤੀਬਾੜੀ ਅਫ਼ਸਰ ਸ਼੍ਰੀ ਪੰਕਜ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ. ਜਸਦੇਵ ਸਿੰਘ, ਮਾਰਕਫੈੱਡ ਮੈਨੇਜਰ ਸ਼੍ਰੀਮਤੀ ਨਵਿਤਾ, ਸਿਹਤ ਵਿਭਾਗ ਤੋਂ ਡਾ. ਨਵਰੂਪ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸ੍ਰੀਮਤੀ ਰੀਤੂ, ਸਕੱਤਰ ਰੈੱਡ ਕਰਾਸ ਸ. ਗੁਰਸੋਹਣ ਸਿੰਘ, ਮੱਛੀ ਪਾਲਣ ਅਫ਼ਸਰ ਸ਼੍ਰੀਮਤੀ ਅਮਰਦੀਪ ਕੌਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।