ਪੈੱਟ ਸ਼ਾਪ ਅਤੇ ਡਾੱਗ ਬਰੀਡਰਜ਼ ਦੀ ਪਸ਼ੂ ਭਲਾਈ ਬੋਰਡ ਪੰਜਾਬ ਤੋਂ ਰਜਿਸ਼ਟ੍ਰੇਸ਼ਨ ਕਰਵਾਉਣਾ ਲਾਜਮੀ-ਡਿਪਟੀ ਡਾਇਰੈਕਟਰ,ਪਸ਼ੂ ਪਾਲਣ,ਸ੍ਰੀ ਮੁਕਤਸਰ ਸਾਹਿਬ

ਪੈੱਟ ਸ਼ਾਪ ਅਤੇ ਡਾੱਗ ਬਰੀਡਰਜ਼ ਦੀ ਪਸ਼ੂ ਭਲਾਈ ਬੋਰਡ ਪੰਜਾਬ ਤੋਂ ਰਜਿਸ਼ਟ੍ਰੇਸ਼ਨ ਕਰਵਾਉਣਾ ਲਾਜਮੀ-ਡਿਪਟੀ ਡਾਇਰੈਕਟਰ,ਪਸ਼ੂ ਪਾਲਣ,ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੀ ਯੋਗ ਅਗਵਾਈ ਅਤੇ ਸ੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਅਤੇ ਨਿਰਦੇਸ਼ਕ ਪਸ਼ੂ ਪਾਲਣ, ਵਿਭਾਗ ਪੰਜਾਬ ਡਾ.ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸਾਰੀਆਂ ਪੈੱਟ ਸ਼ਾਪ ਅਤੇ ਡਾੱਗ ਬਰੀਡਰਜ਼ ਦੀ ਰਜਿਸ਼ਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਕੀਤੀ ਜਾਣੀ ਲਾਜਮੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ,ਪਸ਼ੂ ਪਾਲਣ,ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਾਰੀਆਂ ਪੈੱਟ ਸ਼ਾਪ ਅਤੇ ਡਾੱਗ ਬਰੀਡਰਜ਼ ਦੀ ਰਜਿਸ਼ਟ੍ਰੇਸ਼ਨ ਪਸ਼ੂ ਭਲਾਈ ਬੋਰਡ ਵੱਲੋਂ ਬਣਾਏ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਇਸ ਮੌਕੇ ਤੇ ਉਨ੍ਹਾਂ ਪਾਲਤੂ ਜਾਨਵਰ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਰਜਿਸਟਰਡ ਪੈਂਟ ਸ਼ਾਪ ਅਤੇ ਡਾੱਗ ਬਰੀਡਰਜ਼ ਤੋਂ ਹੀ ਜਾਨਵਰ ਖਰੀਦਣ, ਇਸ ਐਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੋਂ ਦਿਸ਼ਾ ਨਿਰਦੇਸ਼ ਅਤੇ ਪ੍ਰਸ਼ਾਸ਼ਨ ਤੋਂ ਸਹਿਯੋਗ ਲਿਆ ਜਾਵੇਗਾ।
ਜੋ ਵਿਅਕਤੀ ਪਸ਼ੂ ਭਲਾਈ ਬੋਰਡ ਦੀ ਰਜਿਸ਼ਟ੍ਰੇਸ਼ਨ ਤੋਂ ਬਿਨ੍ਹਾਂ ਪਾਲਤੂ ਜਾਨਵਰਾਂ ਪੰਛੀਆਂ ਅਤੇ ਕੁੱਤਿਆਂ ਦਾ ਵਪਾਰ ਜਾਂ ਬਰੀਡਿਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।