ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ
ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂ
ਦੇ ਸਬੰਧ ਵਿੱਚ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ
ਤਰਨ ਤਾਰਨ, 17 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਨੁਸਾਰ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਕਾਂਵੇ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਫਤਿਆਬਾਦ (ਮੁੰਡੇ), ਸਰਕਾਰੀ ਐਲੀਮੈਂਟਰੀ ਸਕੂਲ ਹੰਸਾਂ ਵਾਲਾ, ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡੀਆਂ, ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖਵਾਸਪੁਰ, ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖੱਖ, ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਫਤਿਆਬਾਦ, ਸਰਕਾਰੀ ਮਿਡਲ ਸਕੂਲ ਖਵਾਸਪੁਰ, ਸਰਕਾਰੀ ਐਲੀਮੈਂਟਰੀ ਸਕੂਲ ਭਰੋਵਾਲ, ਸੇਂਟ ਫਰਾਂਸਿਸ ਸਕੂਲ ਫਤਿਆਬਾਦ, ਸਰਕਾਰੀ ਐਲੀਮੈਂਟਰੀ ਸਕੂਲ ਖੇਲਾ, ਸਰਕਾਰੀ ਐਲੀਮੈਂਟਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਭੋਈਆਂ, ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਮਹਾਂਪੁਰਖਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭੈਲ ਢਾਏ ਵਾਲਾ ਸਕੂਲਾਂ ਵਿੱਚ 18 ਸਤੰਬਰ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
---------------